April 16, 2026 4:18 am

Translate

April 16, 2026 4:18 am
Uncategorized

ਏਆਈ ਨਾਲ ਬਦਲੇਗਾ ਪੰਜਾਬ ਦਾ ਪ੍ਰਸ਼ਾਸਨ: ਸਰਕਾਰੀ ਸੇਵਾਵਾਂ ਹੋਣਗੀਆਂ ਹੋਰ ਤੇਜ਼ ਤੇ ਪਾਰਦਰਸ਼ੀ — ਸੰਜੀਵ ਅਰੋੜਾ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 14 ਮਾਰਚ:
ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਦੀ ਵਰਤੋਂ ਨਾਲ ਸਰਕਾਰੀ ਸੇਵਾਵਾਂ ਨੂੰ ਹੋਰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਜਾਣਕਾਰੀ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਦਿੱਤੀ।

ਏਆਈ ‘ਤੇ ਆਯੋਜਿਤ ਸਮਾਪਤੀ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਯੋਜਨਾਬੱਧ ਢੰਗ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਏਆਈ ਤਕਨਾਲੋਜੀ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਸ਼ਾਸਨਿਕ ਕਾਰਵਾਈਆਂ ਤੇਜ਼ ਹੋਣਗੀਆਂ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਸਰਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਏਆਈ ਤਕਨਾਲੋਜੀ ਨਾਲ ਜੋੜ ਕੇ ਉਨ੍ਹਾਂ ਦੇ ਹੁਨਰ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਵਚਨਬੱਧ ਹੈ। ਇਸਦੇ ਨਾਲ ਹੀ ਖੇਤੀਬਾੜੀ, ਉਦਯੋਗ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਵੀ ਏਆਈ ਦੇ ਜ਼ਰੀਏ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾਣਗੀਆਂ।

ਸੰਮੇਲਨ ਦੌਰਾਨ ਤਕਨਾਲੋਜੀ ਅਤੇ ਉਦਯੋਗ ਖੇਤਰ ਦੇ ਮਾਹਿਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਏਆਈ ਦੀ ਸਹੀ ਵਰਤੋਂ ਨਾਲ ਕਿਸੇ ਵੀ ਕੰਪਨੀ ਦੀ ਉਤਪਾਦਕਤਾ ਵਿੱਚ 20 ਫੀਸਦੀ ਤੋਂ ਵੱਧ ਵਾਧਾ ਕੀਤਾ ਜਾ ਸਕਦਾ ਹੈ। ਮਾਹਿਰਾਂ ਨੇ ਸਰਕਾਰ ਨੂੰ ਇਹ ਵੀ ਸਿਫ਼ਾਰਸ਼ ਕੀਤੀ ਕਿ ਏਆਈ ਸਟਾਰਟਅਪਸ ਨੂੰ ਉਤਸ਼ਾਹਿਤ ਕਰਨ ਲਈ ਕਲਾਊਡ ਸਟੋਰੇਜ ਅਤੇ ਡਾਟਾ ਢਾਂਚੇ ਵਿੱਚ ਸਹਾਇਤਾ ਦਿੱਤੀ ਜਾਵੇ।

ਇਸ ਮੌਕੇ ਮੋਹਾਲੀ ਨੂੰ ਭਵਿੱਖ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ ਲਈ ਇੱਕ ਉਭਰਦੇ ਹੱਬ ਵਜੋਂ ਵੀ ਪੇਸ਼ ਕੀਤਾ ਗਿਆ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਵੀਨ ਤਕਨਾਲੋਜੀ ਨੂੰ ਅਪਣਾਉਣ ਨਾਲ ਨਿਵੇਸ਼ ਅਤੇ ਵਿਕਾਸ ਦੇ ਨਵੇਂ ਦਰਵਾਜ਼ੇ ਖੁੱਲਣਗੇ।

Leave a Reply

Your email address will not be published. Required fields are marked *